TheUnmute.com

ਕੇਂਦਰ ਵਲੋਂ ਸਰਾਵਾਂ ‘ਤੇ GST ਲਗਾਏ ਜਾਣ ਦੇ ਫੈਸਲੇ ਦਾ CM ਭਗਵੰਤ ਮਾਨ ਨੇ ਕੀਤਾ ਸਖ਼ਤ ਵਿਰੋਧ

ਚੰਡੀਗੜ੍ਹ 02 ਅਗਸਤ 2022: ਕੇਂਦਰ ਸਰਕਾਰ ਦੀ ਨਵੀਂ GST ਨੀਤੀ ‘ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ‘ਚ ਬਣੀਆਂ ਲਗਜ਼ਰੀ ਸਰਾਂਵਾਂ ‘ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਂਵਾਂ ‘ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ|

ਉਨ੍ਹਾਂ ਕਿਹਾ ਕਿ ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ , ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ | ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ |ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਲੋਂ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਦੀ ਮੰਗ ਕੀਤੀ ਹੈ |

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਰਾਵਾਂ ਚਲਾਉਣਾ ਕੋਈ ਕਾਰੋਬਾਰ ਨਹੀਂ ਹੈ ਅਤੇ ਸੰਗਤਾਂ ਵੱਲੋਂ ਦਿੱਤੇ ਦਾਨ ਦੀ ਵਰਤੋਂ ਕੀਤੀ ਜਾਂਦੀ ਹੈ । ਸਮੇਂ-ਸਮੇਂ ‘ਤੇ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਕੁਦਰਤੀ ਆਫਤਾਂ ਸਮੇਂ ਇਸ ਪੈਸੇ ਤੋਂ ਮਨੁੱਖੀ ਸਹਾਇਤਾ ਦਿੱਤੀ ਜਾਂਦੀ ਹੈ।

CM ਭਗਵੰਤ ਮਾਨ

Exit mobile version