ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ ਸਕੇ।
ਇਸਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੇਗੀ। ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਬੈਠਕ ‘ਚ ਆਮ ਆਦਮੀ ਪਾਰਟੀ ਦੇ 90 ਦੇ ਕਰੀਬ ਵਿਧਾਇਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦ ਰਹੇ ।