TheUnmute.com

CM ਭਗਵੰਤ ਮਾਨ ਨੇ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ

ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ ਸਕੇ।MLAs

 

ਇਸਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੇਗੀ। ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਬੈਠਕ ‘ਚ ਆਮ ਆਦਮੀ ਪਾਰਟੀ ਦੇ 90 ਦੇ ਕਰੀਬ ਵਿਧਾਇਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦ ਰਹੇ ।

Exit mobile version