July 1, 2024 12:31 am
SYL issue

CM ਭਗਵੰਤ ਮਾਨ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਆਪਣਾ ਸਟੈਂਡ ਕਲੀਅਰ ਕਰਨ: ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ 15 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐੱਸ.ਵਾਈ.ਐੱਲ ਦਾ ਵਿਰੋਧ ਕਰਨ ਵਾਲੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿਚ ਅੱਗ ਲਗਾ ਦਿੱਤੀ ਹੈ | ਇਸਦੇ ਨਾਲ ਹੀ ਬਲਵਿੰਦਰ ਸਿੰਘ ਜਟਾਣਾ ਸਮੇਤ ਹੋਰ 3 ਜਣਿਆਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਗਈਆਂ ਹਨ |

ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ ਐਸਵਾਈਐਲ ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ |

SYL

ਉਨ੍ਹਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ ਐੱਸਵਾਈਐੱਲ ਦੇ ਮੁੱਦੇ ‘ਤੇ ਗੱਲਬਾਤ ਕਰਨਗੇ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐੱਸ.ਵਾਈ.ਐੱਲ ਦੇ ਮੁੱਦੇ ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ|

ਉਨ੍ਹਾਂ ਨੇ ਕਿਹਾ ਕਿ ਜੋ ਗੁਰਮੀਤ ਰਾਮ ਰਹੀਮ ਨੂੰ ਤੀਸਰੀ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ, ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹੈ ਅਤੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਲੇਕਿਨ ਸਰਕਾਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਦੇ ਰਹੀ ਹੈ ਨਾ ਹੀ ਰਿਹਾਅ ਕਰ ਰਹੀ ਹੈ ਅਤੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਤੇ ਸਰਕਾਰ ਮਿਹਰਬਾਨੀ ਦਿਖਾ ਰਹੀ ਹੈ ਇਹ ਦੋਹਰੇ ਮਾਪਦੰਡ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ | ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਆਸ ਕਰਦੇ ਹਾਂ ਕਿ ਬਾਕੀ ਸ਼ਹੀਦ ਸਿੰਘਾਂ ਦੀਆਂ ਵੀ ਤਸਵੀਰਾਂ ਜਲਦ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਜਾਣਗੀਆਂ |