ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਭਲਕੇ ਗਰੀਬਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਦਾ ਐਲਾਨ ਕਰ ਸਕਦੀ ਹੈ | ਇਸਦੇ ਮੱਦੇਨਜਰ ਭੁਲੱਥ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਗਰੀਬਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਪੂਰੀ ਕਰੇ।
ਇਸਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਉਮੀਦ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 27 ਲੱਖ ਪਰਿਵਾਰਾਂ ਨੂੰ ਵਾਂਝੇ ਨਹੀਂ ਰੱਖੇਗੀ ਜੋ ਪਹਿਲਾਂ ਹੀ 200 ਯੂਨਿਟ ਮੁਫਤ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਯੂਨਿਟ 301 ਤੋਂ ਉਪਰ ਆਉਂਦੇ ਹਨ | ਤਾਂ ਪੂਰਾ ਬਿੱਲ ਲਿਆ ਜਾਵੇਗਾ। ਖਹਿਰਾ ਨੇ ਕਿਹਾ ਕਿ ਇਸ ਨਾਲ ਜ਼ਿਆਦਾਤਰ ਗਰੀਬਾਂ ਨੂੰ ਨੁਕਸਾਨ ਹੋਵੇਗਾ।