ਐਸਵਾਈਐਲ ਦੇ ਪਾਣੀ ‘ਤੇ ਤੁਰੰਤ ਆਪਣਾ ਪੱਖ ਸਪਸ਼ਟ ਕਰਨ CM ਭਗਵੰਤ ਮਾਨ : ਰਾਜਾ ਵੜਿੰਗ

SYL

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਵਿਚਕਾਰ SYL ਮੁੱਦੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਸ਼ੁਸ਼ੀਲ ਗੁਪਤਾ ਵੱਲੋਂ 2025 ਤੱਕ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ ਹੈ।

ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਤੋਂ ਆਪਣੇ ਪਿਛਲੇ ਬਿਆਨ ਜਿਸ ਵਿੱਚ ਉਹਨਾਂ ਨੇ ਹਰਿਆਣਾ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀਆਂ ਖਬਰਾਂ ਦਾ ਜਿਕਰ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਦੁਸ਼ਮਣ ਦਰਵਾਜ਼ੇ ਤੇ ਹੈ ਦਾ ਜਿਕਰ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਹੁਣ ਹਰਿਆਣਾ ਦੇ ਐਮਪੀ ਵੱਲੋਂ ਦਿੱਤੇ ਗਏ ਇਸ ਬਿਆਨ ਤੇ ਆਪਣਾ ਸਟੈਂਡ ਕਲਿਅਰ ਕਰਨ।

Raja Waring

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।