ਚੰਡੀਗੜ੍ਹ, 04 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ ਹੀ ਉਨ੍ਹਾਂ ਨੂੰ ਸਮਾਂ ਮਿਲੇਗਾ, ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ (Arvind Kejriwal) ਦੋਵੇਂ ‘ਆਪ’ ਦੇ ਵੱਡੇ ਆਗੂ ਹਨ, ਪਰ ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਕਾਫ਼ੀ ਗੂੜ੍ਹੇ ਹਨ। ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੀਡੀਆ ਸਾਹਮਣੇ ਰੱਖ ਚੁੱਕੇ ਹਨ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਓ ਦੀ ਸਾਲ 2011 ਵਿੱਚ ਮੌਤ ਹੋ ਗਈ ਸੀ। ਅਜਿਹੇ ‘ਚ ਜੋ ਰਸਮਾਂ ਵਿਆਹ ਸਮੇਂ ਪਿਓ ਨੇ ਨਿਭਾਉਣੀਆਂ ਹੁੰਦੀਆਂ ਹਨ, ਉਹ ਖੁਦ ਅਰਵਿੰਦ ਕੇਜਰੀਵਾਲ ਨੇ ਨਿਭਾਈਆਂ ਸਨ |