ਸ਼੍ਰੀ ਕਾਲੀ ਮਾਤਾ ਮੰਦਰ

CM ਭਗਵੰਤ ਮਾਨ ਦਾ ਅੱਜ ਪਟਿਆਲਾ ਦੌਰਾ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਟੇਕਣਗੇ ਮੱਥਾ

ਪਟਿਆਲਾ, 12 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪਹੁੰਚ ਰਹੇ ਹਨ। ਇਸ ਦੌਰਾਨ ਭਗਵੰਤ ਮਾਨ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ ਅਤੇ ਪਹਿਲੀ ਵਾਰ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕ੍ਰਮਗੇ। ਪ੍ਰਸਿੱਧ ਸਮਾਜ ਸੇਵਕ ਰਾਜਿੰਦਰ ਗੁਪਤਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਨ।

ਇਸਨ ਦੌਰਾਨ ਮੁੱਖ ਮੰਤਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਕੋਈ ਐਲਾਨ ਕਰ ਸਕਦੇ ਹਨ। ਇਸਦੇ ਨਾਲ ਹੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਤੋਂ ਬਾਅਦ ਮੀਡੀਆ ਨਾਲ ਗਲਬਾਤ ਕਰ ਸਕਦੇ ਹਨ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ | ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਲੈਂਡ ਪੂਲਿੰਗ ਮੁੱਦੇ ‘ਤੇ ਆਪਣੀ ਗੱਲ ਰੱਖ ਸਕਦੇ ਹਨ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਦੋ ਦਿਨਾਂ ਲਈ ਸੰਗਰੂਰ ਦੇ ਦੌਰੇ ‘ਤੇ ਸਨ ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਨਵੀਨੀਕਰਨ, ਸੜਕਾਂ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

Read More: CM ਭਗਵੰਤ ਮਾਨ ਵੱਲੋਂ ਸੰਗਰੂਰ ‘ਚ ਸਕੂਲ ਆਫ਼ ਐਮੀਨੈਂਸ ਤੇ ਨਰਸਿੰਗ ਸਕੂਲ ਦਾ ਉਦਘਾਟਨ

Scroll to Top