Site icon TheUnmute.com

CM ਭਗਵੰਤ ਮਾਨ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕਰਨਗੇ ਜਾਰੀ

Bhagwant Mann

ਚੰਡੀਗੜ੍ਹ 23 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸਰਕਾਰ ਵਲੋਂ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ । ਜਿਸ ‘ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਵੇਗਾ। ਜਿਸ ‘ਤੇ ਉਹ ਖੁਦ ਸ਼ਿਕਾਇਤਾਂ ‘ਤੇ ਕਾਰਵਾਈ ਦੀ ਨਿਗਰਾਨੀ ਕਰਨਗੇ।ਸੀ ਐੱਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਹੁਸੈਨੀਵਾਲਾ ਸਮਾਰਕ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ | CM ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਇਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਰਿਸ਼ਵਤਖ਼ੋਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version