ਚੰਡੀਗੜ੍ਹ, 14 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਯੂਨੀਵਰਸਿਟੀ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਹੈ | ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ |
ਸੀਐੱਮ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਦੇ ਪੰਜਾਬ ‘ਚ 50 ਬੰ.ਬ ਆਉਣ ਦੇ ਬਿਆਨ ਦੀ ਆਲੋਚਨਾ ਕੀਤੀ ਹੈ | ਸੀਐਮ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਲਏ ਬਿਨਾਂ ਕਿਹਾ ਕਿ ਕੱਲ੍ਹ ਇੱਕ ਆਗੂ ਬੰ.ਬ ਗਿਣ ਰਿਹਾ ਹੈ। ਜਦੋਂ ਅਸੀਂ ਪੁੱਛਿਆ ਕਿ ਬੰ.ਬ ਕਿੱਥੇ ਹਨ, ਤਾਂ ਉਹ ਵਕੀਲ ਦੀ ਭਾਲ ਕਰ ਰਿਹਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਮਾੜੇ ਦਿਨ ਦੇਖੇ ਹਨ, ਪਰ ਹੁਣ ਪੰਜਾਬ ਨੂੰ ਵਸ ਲੈਣ ਦਿਓ।
ਸੀਐਮ ਭਗਵੰਤ ਮਾਨ ਨੇ ਆਗੂਆਂ ਨੂੰ ਮੁੱਦਿਆਂ ਦੇ ਆਧਾਰ ‘ਤੇ ਰਾਜਨੀਤੀ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਾਉਣ ਅਤੇ ਦਹਿਸ਼ਤ ਫੈਲਾਉਣ ਦੀ ਰਾਜਨੀਤੀ ਨਾ ਕਰੋ। ਉਨ੍ਹਾਂ ਕਿਹਾ ਕਿ ਇਹ ਲੋਕ ਸਵੇਰ ਤੋਂ ਹੀ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੰਦੇ ਹਨ ਪਰ ਜੇਕਰ ਕੋਈ ਪੰਜਾਬ ਜਾਂ ਸਾਢੇ ਤਿੰਨ ਕਰੋੜ ਪੰਜਾਬੀਆਂ ਨੂੰ ਗਾਲ੍ਹਾਂ ਕੱਢੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।