Sangrur Jail

CM ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ. ਕੇ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ, 27 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਬਿਜਲੀ ਮੰਤਰੀ ਆਰ. ਕੇ ਨਾਲ ਮੁਲਾਕਾਤ ਕਰਕੇ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ |

ਪੰਜਾਬ ਸਰਕਾਰ ਦੀ ਕੋਲੇ ਸਬੰਧੀ ਇੱਕ ਮੰਗ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ 24 ਤਾਰੀਖ਼ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ| ਉਨ੍ਹਾਂ ਨੇ ਕਿਹਾ ਕਿ ਉੜੀਸਾ ਨਦੀ ਦੇ ਇੱਕ ਕੋਇਲੇ ਦੀ ਮਾਈਨ ਤੋਂ ਸ਼ਿੱਪ ਜਰੀਏ ਨਹੀਂ ਸਗੋਂ ਆਪਣੀ ਰੇਲਵੇ ਦੁਆਰਾ ਲਿਆਂਦਾ ਜਾ ਸਕੇਗਾ, ਕਿਉਂਕਿ ਰੇਲਵੇ ਰਾਹੀਂ ਇਹ ਸਸਤਾ ਪੈਂਦਾ ਹੈ |

Scroll to Top