Site icon TheUnmute.com

CM ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ

CM Bhagwant Mann

ਚੰਡੀਗੜ੍ਹ 07 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ 48 ਸਾਲ ਦੀ ਉਮਰ ਵਿੱਚ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਗੁਰੂਦੁਆਰਾ ਸਾਹਿਬ ਸੈਕਟਰ ਅੱਠ, ਚੰਡੀਗੜ੍ਹ ਵਿਖੇ ਲਾਵਾਂ ਲੈਣਗੇ | ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹਨ ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਸ਼ਾਮਲ ਹੋਣਗੇ | ਰਾਘਵ ਚੱਢਾ ਮਾਨ ਦੇ ਵਿਆਹ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੇ ਹਨ | ਇਸ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ |

Exit mobile version