ਟਾਂਡਾ, 02 ਸਤੰਬਰ 2025: ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਅਤੇ ਦਰਿਆਵਾਂ ਦੇ ਵਧਦੇ ਪਾਣੀ ਦੇ ਪੱਧਰ ਨੇ ਕਈ ਜ਼ਿਲ੍ਹਿਆਂ ‘ਚ ਹੜ੍ਹਾਂ ਦਾ ਸੰਕਟ ਪੈਦਾ ਕਰ ਦਿੱਤਾ ਹੈ। ਖਾਸ ਕਰਕੇ ਸਰਹੱਦੀ ਖੇਤਰਾਂ ‘ਚ ਸਥਿਤੀ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ‘ਚ ਮੁੱਖ ਮੰਤਰੀ ਭਗਵੰਤ ਮਾਨ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਬ-ਡਿਵੀਜ਼ਨ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਸੁਣਿਆ ਅਤੇ ਹਰ ਕਿਸਮ ਦੇ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਸਾਡੇ ਲਈ ਸਭ ਤੋਂ ਜ਼ਰੂਰੀ ਪਾਣੀ ‘ਚ ਫਸੇ ਲੋਕਾਂ ਤੇ ਬੇਜ਼ੁਬਾਨਾਂ ਦੀ ਜਾਨ ਬਚਾਉਣਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ‘ਚ ਹਰ ਪਲ ਹਾਜ਼ਰ ਹਾਂ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਔਖੀ ਘੜੀ ‘ਚ ਮਿਲ ਕੇ ਇੱਕ ਦੂਜੇ ਦਾ ਸਹਿਯੋਗ ਕੀਤਾ ਜਾਵੇ |
Read More: MLA ਕੁਲਵੰਤ ਸਿੰਘ ਨੇ ਪਠਾਨਕੋਟ ਦੇ ਹੜ੍ਹ ਪੀੜਤਾਂ ਵਾਸਤੇ ਦੋ ਟਰੱਕ ਫੀਡ ਅਤੇ ਇੱਕ ਟਰੱਕ ਪੀਣ ਵਾਲੇ ਪਾਣੀ ਦਾ ਕੀਤੇ ਰਵਾਨਾ