ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ 2 ਦਿਨਾਂ ਦਿੱਲੀ ਦੌਰੇ ਦੌਰਾਨ ਦਿੱਲੀ ਦੇ ਸਕੂਲਾਂ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਸਕੂਲਾਂ ਦੇ ਪ੍ਰਬੰਧ ਦੀ ਖੂਬ ਪ੍ਰਸ਼ੰਸਾ ਕੀਤੀ | ਇਸਦੇ ਨਾਲ ਹੀ ਉਨ੍ਹਾਂ ਨੇ ਸੀ ਐੱਮ ਅਰਵਿੰਦ ਕੇਜਰੀਵਾਲ ਨਾਲ ਮੁਹੱਲਾ ਕਲੀਨਿਕ (mohalla clinics) ਦਾ ਦੌਰਾ ਕੀਤਾ |
ਇਸ ਮੌਕੇ ‘ਤੇ ਮੁਹੱਲਾ ਕਲੀਨਿਕ ਵਿੱਚ ਪਹੁੰਚ ਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਵੀ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਪੰਜਾਬ ਦੀ ਬਿਹਤਰੀ ਲਈ ਜੋ ਵੀ ਚੰਗੇ ਕੰਮ ਕੀਤੇ ਜਾਣਗੇ, ਅਸੀਂ ਉਨ੍ਹਾਂ ਤੋਂ ਜ਼ਰੂਰ ਸਿੱਖਾਂਗੇ।ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ ਦੀ ਦਿੱਲੀ ਫੇਰੀ ਦਾ ਮਕਸਦ ਪੰਜਾਬ ਵਿੱਚ ਦਿੱਲੀ ਮਾਡਲ ਵਾਂਗ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।