July 5, 2024 2:50 am
ਕੁਲਦੀਪ ਬਾਜਵਾ

ਗੁਰਦਾਸਪੁਰ ਵਿਖੇ ਪਹੁੰਚੇ CM ਭਗਵੰਤ ਮਾਨ, ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਪਹੁੰਚੇ ਹਨ, ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਣਗੇ।

ਦੱਸ ਦੇਈਏ ਕਿ ਹਾਲ ਹੀ ‘ਚ ਫਗਵਾੜਾ ‘ਚ ਕਾਰ ਚੋਰੀ ਦੌਰਾਨ ਲੁਟੇਰਿਆਂ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਫਿਲੌਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਦੌਰਾਨ ਕਥਿਤ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਅਤੇ ਚੌਥੇ ਦੀ ਭਾਲ ਲਈ ਕਪੂਰਥਲਾ ਪੁਲਿਸ ਵਲੋਂ ਲਗਾਤਾਰ ਸੂਬੇ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ |