July 5, 2024 12:07 am
Jalandhar

ਜਲੰਧਰ ਪਹੁੰਚੇ CM ਭਗਵੰਤ ਮਾਨ, ਨਵੇਂ ਭਰਤੀ ਪੁਲਿਸ ਜਵਾਨਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 22 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ (Jalandhar) ਪੀਏਪੀ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਦੇ 2999 ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੇ ਸਿਖਲਾਈ ਪੂਰੀ ਕਰਨ ਉਪਰੰਤ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ ਦੇ ਨਵੇਂ ਜਵਾਨ ਵੱਖ-ਵੱਖ ਤਰ੍ਹਾਂ ਦੇ ਸ਼ੋਅ ਵੀ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ 2999 ਪੁਲਿਸ ਮੁਲਾਜ਼ਮਾਂ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕਰਨਗੇ।