Site icon TheUnmute.com

ਗੁਜਰਾਤ ਦੌਰੇ ‘ਤੇ ਪਹੁੰਚੇ CM ਭਗਵੰਤ ਮਾਨ ਨੇ ਕਿਹਾ, ਸਿਆਸੀ ਗੰਦਗੀ ਨੂੰ ਕਰਾਂਗੇ ਸਾਫ਼

CM Bhagwant Mann

ਚੰਡੀਗੜ੍ਹ 01 ਅਕਤੂਬਰ 2022: ਆਗਾਮੀ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸਦੇ ਨਾਲ ਹੀ ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਕੱਛ ਵਿੱਚ ਇੱਕ ਰੈਲੀ ਕੀਤੀ | ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕ ਮਿਹਨਤ ਕਰਦੇ ਹਨ ਪਰ ਦੇਸ਼ ਦੇ ਨੇਤਾ ਭ੍ਰਿਸ਼ਟ ਹਨ |ਇਸ ਲਈ ਉਨ੍ਹਾਂ ਦੇ ਵਿਦੇਸ਼ੀ ਬੈਂਕਾਂ ਵਿੱਚ ਖਾਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ‘ਤੇ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਤੇ ‘ਆਪ’ ਨੂੰ ਰੋਕਣ ਦਾ ਦੋਸ਼ ਲਗਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਅਤੇ ਬਿਜਲੀ ਦੀ ਗੱਲ ਕਰਦੀ ਹੈ। ਪਹਿਲਾਂ ਲੋਕਾਂ ਕੋਲ ਬਦਲਾਵ ਲਈ ਕੁਝ ਨਹੀਂ ਸੀ, ਪਰ ਉਨ੍ਹਾਂ ਕੋਲ ਹੁਣ ਵਿਕਲਪ ਹੈ | ਉਨ੍ਹਾਂ ਕਿਹਾ ਕਿ ਕਮਲ ਦਾ ਫੁੱਲ ਚਿੱਕੜ ਵਿੱਚ ਉੱਗਦਾ ਹੈ ਅਤੇ ‘ਆਪ’ ਦਾ ਝਾੜੂ ਚਿੱਕੜ ਨੂੰ ਸਾਫ਼ ਕਰਦਾ ਹੈ। ਮਾਨ ਨੇ ਕਿਹਾ ਕਿ ਅਸੀਂ ਸਿਆਸੀ ਗੰਦਗੀ ਨੂੰ ਸਾਫ਼ ਕਰਾਂਗੇ। ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਚੋਣਾਂ ਵਾਲੇ ਦਿਨ ਜੋ ਬਟਨ ਦਬਾਉਂਦੇ ਹੋ, ਉਹ ਕਿਸੇ ਪਾਰਟੀ ਦਾ ਨਹੀਂ ਬਲਕਿ ਤੁਹਾਡੇ ਬੱਚਿਆਂ ਦੇ ਭਵਿੱਖ ਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਕਾਂਡਲਾ ਨਾਲ ਪੰਜਾਬ ਦਾ ਡੂੰਘਾ ਸਬੰਧ ਦੱਸਿਆ। ਉਨ੍ਹਾਂ ਕਿਹਾ ਕਿ ਕਾਂਡਲਾ ਅਤੇ ਪੰਜਾਬ ਵਿਚਕਾਰ ਸੜਕ ਵਪਾਰਕ ਨਜ਼ਰੀਏ ਤੋਂ ਮਹੱਤਵਪੂਰਨ ਹੈ। ਅੰਤ ਵਿੱਚ ਉਨ੍ਹਾਂ ਨੇ ਇਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਆਪਣਾ ਸੰਬੋਧਨ ਪੂਰਾ ਕੀਤਾ।

Exit mobile version