ਚੰਡੀਗੜ੍ਹ , 04 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ 5 ਜੁਲਾਈ ਨੂੰ ਬਾਘਾਪੁਰਾਣਾ ਤੋਂ ਮੋਗਾ ਟੋਲ ਪਲਾਜ਼ਾ (Toll Plaza) ਬੰਦ ਕਰਵਾਉਣਗੇ। ਇਹ ਜਾਣਕਾਰੀ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਜਿਕਰਯੋਗ ਹੈ ਕਿ 12 ਅਪ੍ਰੈਲ ਨੂੰ ਪਟਿਆਲਾ ਸਮਾਣਾ ਸੜਕ ‘ਤੇ ਲੱਗਿਆ ਇਹ ਟੋਲ ਪਲਾਜ਼ਾ ਬੰਦ ਕਰਵਾਇਆ ਸੀ | ਇਸ ਤੋਂ ਪਹਿਲਾਂ 01 ਅਪ੍ਰੈਲ ਨੂੰ ਭਗਵੰਤ ਮਾਨ ਵੱਲੋਂ ਨੱਕੀਆ ਟੋਲ ਪਲਾਜ਼ਾ ਕੀਰਤਪੁਰ ਸਾਹਿਬ ਬੰਦ ਕਰਵਾਇਆ ਗਿਆ ਸੀ । ਸੂਬੇ ਵਿੱਚ ਹੁਣ ਤੱਕ 9 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ |
ਫਰਵਰੀ 23, 2025 12:22 ਪੂਃ ਦੁਃ