ਚੰਡੀਗੜ੍ਹ, 07 ਮਾਰਚ 2024: ਮਿਸ਼ਨ ਰੋਜ਼ਗਾਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਕਰੀਬ 12 ਵਜੇ ਸੰਗਰੂਰ ਪਹੁੰਚਣਗੇ। ਇਸ ਦੌਰਾਨ ਉਹ ਰੋਜ਼ਗਾਰ ਮਿਸ਼ਨ ਤਹਿਤ 2487 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਨੌਕਰੀਆਂ ਨੂੰ ਲੈ ਕੇ ਹਾਲ ਹੀ ਵਿੱਚ ਬਜਟ ਸੈਸ਼ਨ ਵਿੱਚ ਕਾਫ਼ੀ ਹੰਗਾਮਾ ਹੋਇਆ। ਬਜਟ ਸੈਸ਼ਨ ਦੌਰਾਨ ਸਦਨ ਵਿੱਚ ਵਿਰੋਧੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ 40,437 ਸਰਕਾਰੀ ਨੌਕਰੀਆਂ ਦੇ ਵੇਰਵੇ ਮੰਗੇ ਸਨ। ਸਦਨ ਵਿੱਚ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਮਾਨ (Bhagwant Mann) ਨੇ ਕਿਹਾ ਸੀ ਕਿ ਉਹ ਆਪਣੇ ਨਾਲ ਪੂਰਾ ਰਿਕਾਰਡ ਲੈ ਕੇ ਆਏ ਹਨ ਅਤੇ ਉਹ ਵੀਰਵਾਰ ਨੂੰ 2487 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।ਪੰਜਾਬ ਸਰਕਾਰ ਦੇ ਮੁਤਾਬਕ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।