ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੀ ਹੈ | ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ 360 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਨ੍ਹਾਂ ਵਿੱਚ ਪੀ.ਐਸ.ਪੀ.ਸੀ.ਐਲ (PSPCL) ਵਿਚ 249 ਨੌਜਵਾਨਾਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ 111 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ਵਿਚ ਨਿਯੁਕਤੀ ਪੱਤਰ ਮਿਲਣਗੇ।