ਚੰਡੀਗੜ੍ਹ, 09 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਅੱਜ 520 ਨਵ-ਨਿਯੁਕਤ ਉਮੀਦਵਾਰਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ (appointment letters) ਦੇਣਗੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਹੋਵੇਗਾ । ਇਸ ਵਿੱਚ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਹੋਣਗੇ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਸੂਬੇ ਤੋਂ ਬਾਹਰ ਸਨ। ਇਸ ਦੌਰਾਨ ਉਹ ਆਂਧਰਾ ਪ੍ਰਦੇਸ਼ ਚਲੇ ਗਏ । ਉਨ੍ਹਾਂ ਨੇ ਗੁਜਰਾਤ ਵਿੱਚ ਇੱਕ ਰੈਲੀ ਵਿੱਚ ਹਿੱਸਾ ਲਿਆ।
ਜਨਵਰੀ 26, 2026 11:41 ਪੂਃ ਦੁਃ




