Ludhiana

CM ਭਗਵੰਤ ਮਾਨ ਲੁਧਿਆਣਾ ‘ਚ ਕੱਲ੍ਹ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ 04 ਜਨਵਰੀ 2023:ਮੁੱਖ ਮੰਤਰੀ ਭਗਵੰਤ ਮਾਨ 5 ਜਨਵਰੀ ਨੂੰ ਲੁਧਿਆਣਾ ਦੇ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਸੂਬੇ ਭਰ ਤੋਂ ਨਵ-ਨਿਯੁਕਤ ਅਧਿਆਪਕ ਭਾਗ ਲੈਣਗੇ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਉਨ੍ਹਾਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਗੇ।

ਜ਼ਿਲ੍ਹਾ ਪ੍ਰਸ਼ਾਸਨ ਨੇ 5 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮੇਤ ਏਡੀਸੀ ਅਮਰਜੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀਆਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਡੀਸੀ ਨੇ ਏਡੀਸੀ ਅਮਰਜੀਤ ਸਿੰਘ ਬੈਂਸ ਨੂੰ ਪ੍ਰੋਗਰਾਮ ਕਰਵਾਉਣ ਲਈ ਅਧਿਕਾਰੀਆਂ ਦੀਆਂ ਵੱਖਰੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Scroll to Top