ਚੰਡੀਗੜ੍ਹ, 06 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 8 ਸਤੰਬਰ ਨੂੰ ਇੱਕ ਸਮਾਗਮ ਦੌਰਾਨ 710 ਨਵ-ਨਿਯੁਕਤ ਪਟਵਾਰੀਆਂ (Patwaris) ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪਟਵਾਰੀਆਂ (Patwaris) ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 710 ਪਟਵਾਰੀਆਂ ਦੀ ਚੋਣ ਪਹਿਲਾਂ ਹੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਕੀਤੀ ਜਾ ਚੁੱਕੀ ਹੈ ਪਰ ਕੁਝ ਰਸਮੀ ਕਾਰਵਾਈਆਂ ਬਕਾਇਆ ਹੋਣ ਕਾਰਨ ਇਨ੍ਹਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਸ਼ੁੱਕਰਵਾਰ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨੌਜਵਾਨ ਉਮੀਦਵਾਰਾਂ ਦੀ ਭਰਤੀ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਵਿੱਚੋਂ 15 ਮਹੀਨੇ ਦੀ ਸਿਖਲਾਈ ਪੂਰੀ ਕਰ