July 7, 2024 7:37 am
Electricity department

CM ਭਗਵੰਤ ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਬੈਠਕ, ਹਾਰ ਦੇ ਕਾਰਨਾਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 06 ਮਈ 2024: ਪਾਰਟੀ ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਜਾਵੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਸ ਮਾਮਲੇ ‘ਤੇ ਹੁਣ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। ਸੀਐੱਮ ਭਗਵੰਤ ਮਾਨ (CM Bhagwant Mann) ਭਲਕੇ ਸਾਰੇ ਹਲਕਿਆਂ ਤੋਂ ਆਪਣੇ ਸਾਰੇ ਵਿਧਾਇਕਾਂ ਅਤੇ ਸੰਗਠਨ ਦੇ ਮੈਂਬਰਾਂ ਨਾਲ ਬੈਠਕ ਕਰਨਗੇ।

ਮਿਲੀ ਜਾਣਕਾਰੀ ਬੈਠਕ 7 ਜੂਨ ਨੂੰ ਰੱਖੀ ਗਈ ਹੈ। ਇਸ ਵਿੱਚ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਬੈਠਕ ਵਿੱਚ ਉਨ੍ਹਾਂ ਕਾਰਨਾਂ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਦਫ਼ਤਰ ਦੀਆਂ ਟੀਮਾਂ ਵੀ ਆਪਣੀ ਰਿਪੋਰਟ ਬਣਾਉਣ ਵਿੱਚ ਰੁੱਝੀਆਂ ਹੋਈਆਂ ਹਨ। ਮੁੱਖ ਮੰਤਰੀ (CM Bhagwant Mann) ਨੇ ਆਪਣੇ ਦਫ਼ਤਰ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਮਿਲੀਆਂ ਸ਼ਿਕਾਇਤਾਂ ਅਤੇ ਮੰਗ ਪੱਤਰਾਂ ‘ਤੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ।
ਇਸ ਚੋਣ ਵਿੱਚ 54 ਵਿਧਾਨ ਸਭਾ ਹਲਕਿਆਂ ਵਿੱਚ ਸਿੱਧੀ ਹਾਰ ਹੋਈ ਹੈ। ਜਦੋਂ ਕਿ 32 ਵਿੱਚ ਸੀਸਾ ਪਾਈ ਗਈ ਹੈ। ਜਿਕਰਯੋਗ ਹੈ ਕਿ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਜਿੱਤ ਮਿਲੀ ਹੈ |