ਚੰਡੀਗੜ੍ਹ, 24 ਨਵੰਬਰ 2023: ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੀਆਂ ਕਿਸਾਨ ਯੂਨੀਅਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਬੈਠਕ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਉਤੇ ਬੈਠਕ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ।
ਉਨ੍ਹਾਂ (Bhagwant Mann) ਨੇ ਕਿਹਾ ਸੀ ਕਿ ਸੜਕਾਂ ਗੱਲਬਾਤ ਲਈ ਨਹੀਂ ਹੁੰਦੀਆਂ, ਰਸਤੇ ਬੰਦ ਕਰਨ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਸੜਕਾਂ ਜਾਮ ਨਾ ਕਰਨ ਦੀ ਅਪੀਲ ਕੀਤੀ ਹੈ |ਅੱਜ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ | ਪਰ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਰੇਲਵੇ ਟਰੈਕ ਪਿਛਲੇ 24 ਘੰਟਿਆਂ ਤੋਂ ਬੰਦ ਸੀ।
ਟ੍ਰੈਕ ਬੰਦ ਹੋਣ ਕਾਰਨ ਅੱਜ ਕਰੀਬ 40 ਟਰੇਨਾਂ ਪ੍ਰਭਾਵਿਤ ਹੋਈਆਂ। ਇਨ੍ਹਾਂ ਵਿੱਚੋਂ 24 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ।