Site icon TheUnmute.com

CM ਭਗਵੰਤ ਮਾਨ ਅੱਜ ਮੋਹਾਲੀ ਵਿਖੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫਤਰ ਦਾ ਕਰਨਗੇ ਉਦਘਾਟਨ

Mohali

ਚੰਡੀਗੜ੍ਹ, 28 ਅਗਸਤ 2024: ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ | ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਮ ਦੀ ਨਵੀਂ ਫੋਰਸ ਦਾ ਗਠਨ ਕੀਤਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ (Mohali) ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫਤਰ ਦਾ ਉਦਘਾਟਨ ਕਰਨਗੇ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਨਵਾਂ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਪੁਲਿਸ ਨੇ ਮੋਹਾਲੀ ‘ਚ ਟਾਸਕ ਫੋਰਸ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ ਦੀ ਸਥਾਪਨਾ ਕੀਤੀ ਹੈ। ਮਾਹਰਾਂ ਦੀ ਵਿਸ਼ੇਸ਼ ਟੀਮ ਇੱਥੇ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ |

Exit mobile version