ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ ‘ਸੀਐਮ ਦੀ ਯੋਗਸ਼ਾਲਾ’ (CM Di Yogashala) ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ । ਉਨ੍ਹਾਂ ਦੇ ਨਾਲ ਕਈ ਮੰਤਰੀ ਵੀ ਭਲਕੇ ‘ਸੀਐਮ ਦੀ ਯੋਗਸ਼ਾਲਾ’ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਇਸ ਯੋਗਸ਼ਾਲਾ ਵਿੱਚ 12000 ਤੋਂ ਵੱਧ ਲੋਕ ਹਿੱਸਾ ਲੈਣਗੇ। ਪਹਿਲੇ ਪੜਾਅ ਵਿੱਚ ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਸੀਐਮ ਦੀ ਯੋਗਸ਼ਾਲਾ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਯੋਗਸ਼ਾਲਾ ਫੇਜ਼ 2 ਵਿੱਚ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਸ਼ੁਰੂ ਹੋਵੇਗੀ। ਹੁਣ ਤੱਕ ਹਜ਼ਾਰਾਂ ਲੋਕ ਮੁੱਖ ਮੰਤਰੀ ਯੋਗਸ਼ਾਲਾ ਦਾ ਲਾਭ ਲੈ ਚੁੱਕੇ ਹਨ।
ਜਨਵਰੀ 18, 2025 6:38 ਬਾਃ ਦੁਃ