CM Bhagwant Mann

Punjab News: CM ਭਗਵੰਤ ਮਾਨ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

ਚੰਡੀਗੜ੍ਹ, 04 ਦਸੰਬਰ 2024: ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਲੋਕ ਅਰਪਣ ਕਰਨਗੇ। ਸਰਦਾਰ ਭਗਤ ਸਿੰਘ ਦਾ ਇਹ ਬੁੱਤ 35 ਫੁੱਟ ਉੱਚਾ ਹੈ |

ਸ਼ਹੀਦ ਭਗਤ ਸਿੰਘ ਦੇ ਬੁੱਤ ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵੀ ਬੁੱਤ ਦੇ ਉਦਘਾਟਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਹੈ। ਇਸ ਪ੍ਰਾਜੈਕਟ ‘ਤੇ ਕਰੀਬ ਛੇ ਕਰੋੜ ਰੁਪਏ ਖਰਚੇ ਗਏ ਹਨ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਹਿਸਾਬ ਨਾਲ ਬੁੱਤ ਤਿਆਰ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਅੱਜ ਦਾ ਪ੍ਰੋਗਰਾਮ ਬੈਂਗਲੁਰੂ ਦੀ ਇੱਕ ਕੰਪਨੀ ਵੱਲੋਂ ਆਯੋਜਿਤ ਕੀਤਾ ਜਾਣਾ ਹੈ। ਇਸ ਪਲ ਨੂੰ ਵੀ ਯਾਦਗਾਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ 12 ਸਤੰਬਰ 2024 ਨੂੰ ਲੋਕ ਨਿਰਮਾਣ ਵਿਭਾਗ (Public Works Department) ਵਿਭਾਗ ਦੇ ਅਫ਼ਸਰਾਂ ਨਾਲ ਬੈਠਕ ਕੀਤੀ ਸੀ | ਇਸ ਮੌਕੇ ਮੁੱਖ ਮੰਤਰੀ ਇਸ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਵਾਏਗਾ |

Scroll to Top