ਚੰਡੀਗੜ੍ਹ 19 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ (Ludhiana) ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੇਰਕਾ ਮਿਲਕ ਪਲਾਂਟ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨਗੇ। ਇਸਦੇ ਨਾਲ ਉਨ੍ਹਾਂ ਵਲੋਂ ਆਟੋਮੇਟਿਡ ਮਿਲਕ ਪ੍ਰੋਸੈਸਿੰਗ ਪਲਾਂਟ ਅਤੇ ਬਟਰ ਪਲਾਂਟ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਪਲਾਂਟ 105 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਪਲਾਟ ‘ਚ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ 9 ਲੱਖ ਲੀਟਰ ਪ੍ਰਤੀ ਦਿਨ ਹੈ।
ਨਵੰਬਰ 23, 2024 4:29 ਪੂਃ ਦੁਃ