Site icon TheUnmute.com

CM ਭਗਵੰਤ ਮਾਨ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Amit Shah

ਚੰਡੀਗੜ੍ਹ, 02 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅਜਨਾਲਾ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ।

ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਵਿਚਾਲੇ ਚੱਲ ਰਹੀ ਤਲਖ਼ੀ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ, ਕਿਉਂਕਿ ਬਜਟ ਸੈਸ਼ਨ ਬੁਲਾਉਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਜਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ ਹੈ ਪਰ ਇਸ ਦੀ ਅਧਿਕਾਰਕ ਤੌਰ ਉੱਤੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਸਰਗਰਮੀਆਂ ਦੇ ਹਵਾਲੇ ਨਾਲ ਕਾਂਗਰਸ, ਭਾਜਪਾ ਸਮੇਤ ਕਈ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ ਸੀ | ਇਸ ਤੋਂ ਇਲਾਵਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਵੀ ਕਾਰਵਾਈ ਦੀ ਗੱਲ ਕਹੀ ਗਈ ਸੀ ਪਰ ਹਾਲੇ ਤੱਕ ਕਿਸੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ। ਅਜਨਾਲਾ ਘਟਨਾਕ੍ਰਮ ਦੌਰਾਨ ਇਕ ਕੌਮਾਂਤਰੀ ਪੱਧਰ ਦੇ ਹਾਕੀ ਖ਼ਿਡਾਰੀ ਅਤੇ ਐੱਸ.ਪੀ. ਜੁਗਰਾਜ ਸਿੰਘ ਸਮੇਤ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

Exit mobile version