ਚੰਡੀਗੜ੍ਹ, 14 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਵਿਖੇ ਆਉਣਗੇ ਅਤੇ ਅੱਜ ਅਤੇ ਭਲਕੇ ਯਾਨੀ 15 ਅਗਸਤ ਨੂੰ ਸਰਕਾਰੀ ਰਿਹਾਇਸ਼ ‘ਤੇ ’ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਇਆ ਜਾਵੇਗਾ | ਇਸ ਦੌਰਾਨ ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਇਸਦੇ ਨਾਲ ਹੀ ਸੀਐੱਮ ਮਾਨ ਆਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ | ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜਲੰਧਰ ‘ਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ।