Shri Valmiki Maharaj

ਜਲੰਧਰ ਵਿਖੇ ਸ਼੍ਰੀ ਵਾਲਮੀਕਿ ਮਹਾਰਾਜ ਦੀ ਸ਼ੋਭਾ ਯਾਤਰਾ ‘ਚ ਸ਼ਾਮਲ ਹੋਣਗੇ CM ਭਗਵੰਤ ਮਾਨ

ਚੰਡੀਗੜ੍ਹ, 16 ਅਕਤੂਬਰ 2024: ਜਲੰਧਰ ਵਿਖੇ ਅੱਜ ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ (Shri Valmiki Maharaj) ਦੇ ਜਨਮ ਦਿਨ ਨੂੰ ਸਮਰਪਿਤ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ ਜਾਵੇਗੀ | ਇਸ ਸੋਭਾ ਯਾਤਰਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀ ਮਹਿੰਦਰ ਭਗਤ ਅਤੇ ਕਈ ਵਿਧਾਇਕਾਂ ਸਮੇਤ ਸੂਬੇ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ । ਇਸ ਸ਼ੋਭਾ ਯਾਤਰਾ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਜਲੰਧਰ ਪੁਲਿਸ ਦੇ ਟਰੈਫਿਕ ਵਿੰਗ ਨੇ ਇਸ ਸਬੰਧੀ ਠੋਸ ਪ੍ਰਬੰਧ ਕੀਤੇ ਹਨ। ਪੁਲਿਸ ਨੇ ਇੱਕ ਦਿਨ ਪਹਿਲਾਂ ਹੀ ਪੂਰੇ ਸ਼ਹਿਰ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਸੀ। ਅੱਜ ਸਵੇਰੇ 10 ਵਜੇ ਤੋਂ ਕਈ ਰੂਟ ਬੰਦ ਕਰ ਦਿੱਤੇ ਹਨ। ਇਹ ਬੰਦ ਰਾਤ ਕਰੀਬ 10 ਵਜੇ ਤੱਕ ਜਾਰੀ ਰਹੇਗਾ।

ਇਹ ਸ਼੍ਰੀ ਵਾਲਮੀਕਿ ਮਹਾਰਾਜ (Shri Valmiki Maharaj) ਦੀ ਸ਼ੋਭਾ ਯਾਤਰਾ ਅਲੀ ਮੁਹੱਲੇ ਦੇ ਪ੍ਰਾਚੀਨ ਮੰਦਰ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ​​ਲਵਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗੜਾ ਗੇਟ, ਹੁਸ਼ਿਆਰਪੁਰ ਅੱਡਾ ਚੌਕ, ਮੇਨ ਹੀਰਾ ਗੇਟ, ਸ਼ੀਤਲਾ ਮੰਦਰ ਮੁਹੱਲਾ, ਵਾਲਮੀਕੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ ਅਤੇ ਬਸਤੀ ਅੱਡਾ ਚੌਕ ਤੋਂ ਹੁੰਦਾ ਹੋਇਆ ਮੁੜ ਅਲੀ ਮੁਹੱਲਾ ਪਹੁੰਚੇਗੀ। ਅਜਿਹੀ ਸਥਿਤੀ ‘ਚ ਇਹ ਸਾਰੀਆਂ ਸੜਕਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਆਵਾਜਾਈ ਲਈ ਬੰਦ ਰਹਿਣਗੀਆਂ।

Scroll to Top