Site icon TheUnmute.com

CM ਭਗਵੰਤ ਮਾਨ ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ

ਸ਼ਹੀਦ ਕਰਤਾਰ ਸਿੰਘ ਸਰਾਭਾ

ਚੰਡੀਗੜ੍ਹ 16 ਨਵੰਬਰ 2022: ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਮੁੱਖ ਮੰਤਰੀ ਮਾਨ ਸ਼ਹੀਦ ਕਰਤਾਰ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ |

ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੀਆਂ ਕਈ ਹੋਰ ਸ਼ਖਸੀਅਤਾਂ ਵੀ ਸ਼ਹੀਦ ਕਰਤਾਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੈ, ਜਿਸ ਕਾਰਨ ਕਈ ਵਾਰ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੌਰਾਨ ਮੁਖ ਮੰਤਰੀ ਹੋਰ ਵੱਡੇ ਐਲਾਨ ਕਰ ਸਕਦੇ ਹਨ |

Exit mobile version