ਚੰਡੀਗੜ੍ਹ, 27 ਜੁਲਾਈ 2023: ਪੰਜਾਬ ਸਰਕਾਰ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਮੌਕੇ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਵਾਰ ਰਾਜ ਪੱਧਰੀ ਸਮਾਗਮ ਪਟਿਆਲਾ ਵਿੱਚ ਹੋ ਰਿਹਾ ਹੈ। ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।