July 5, 2024 6:11 am
Election Results

CM ਭਗਵੰਤ ਮਾਨ ਅੱਜ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਅੱਜ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ ‘ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ ‘ਆਪ ਦੀ ਸਰਕਾਰ ‘ਆਪ ਦੇ ਦੁਆਰ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ ਹੈ ।

ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਬੀਤੇ ਦਿਨ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਅੱਜ ਤੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡਾਂ/ਵਾਰਡਾਂ ਵਿਖੇ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਂਖਰਪੁਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਦੌਰਾਨ 422 ਕੈਂਪ ਲਗਾਏ ਜਾਣਗੇ ਤਾਂ ਜੋ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਡੀ ਸੀ ਜੈਨ ਨੇ ਬੀਤੇ ਦਿਨ ਦੱਸਿਆ ਕਿ ਇਹ ਕੈਂਪ ਐਸ.ਡੀ.ਐਮਜ਼ ਦੀ ਅਗਵਾਈ ਹੇਠ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ ਲੇਬਰ, ਪੁਲਿਸ ਵਿਭਾਗਾਂ ਵੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਅਤੇ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰੀ ਸੇਵਾਵਾਂ ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ, ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਨੇ ਵੀ ਮੌਕੇ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ।