ਚੰਡੀਗੜ੍ਹ 11 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਆਪਣੇ ਵਿਆਹ ਤੋਂ ਬਾਅਦ ਅੱਜ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਦੇ ਨਾਲ ਉਹਨਾਂ ਦੀ ਮਾਤਾ ਅਤੇ ਭੈਣ ਵੀ ਮੌਜੂਦ ਸਨ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਫ਼ੈਸਲੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਲੋਕਾਂ ਦੀ ਸਲਾਹ ਲੈ ਕੇ ਹੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਸਾਡੀ ਸਰਕਾਰ ਦੀ ਪਹਿਲ ਹੈ । ਮੁੱਖ ਮੰਤਰੀ ਨੇ ਵਿਆਹ ਦੀਆਂ ਵਧਾਈਆਂ ਦੇਣ ਵਾਲੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਨਵੰਬਰ 23, 2024 3:48 ਪੂਃ ਦੁਃ