ਚੰਡੀਗ੍ਹੜ 22 ਜੁਲਾਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਐਸਪੀ ਕਮੇਟੀ (MSP Committee) ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਇਸ ਸੰਬੰਧੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
MSP ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ.
ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ pic.twitter.com/59GSoWNcVX— Bhagwant Mann (@BhagwantMann) July 22, 2022