ਚੰਡੀਗੜ੍ਹ 30 ਮਾਰਚ 2022: ਅੱਜ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਲੋਂ ਪ੍ਰਾਈਵੇਟ ਸਕੂਲਾਂ (ਨਿੱਜੀ ਸਕੂਲਾਂ) ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲ ਵਾਲੇ ਫ਼ੀਸਾਂ ’ਚ ਵਾਧਾ ਨਹੀਂ ਕਰ ਸਕਣਗੇ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਨੂੰ ਕਿਤਾਬਾਂ ਅਤੇ ਕੱਪੜੇ ਖਰੀਦਣ ਲਈ ਨਹੀਂ ਕਹੇਗਾ | ਬੱਚਿਆਂ ਦੇ ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬ ਅਤੇ ਡ੍ਰੇਸ ਖਰੀਦ ਸਕਣਗੇ