ਚੰਡੀਗੜ੍ਹ 05 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਸਾਨਾਂ ਦੇ ਲਈ ਵੱਡਾ ਫ਼ੈਸਲਾ ਲਿਆ ਹੈ। ਸੀਐੱਮ ਭਗਵੰਤ ਮਾਨ (CM Bhagwant Mann) ਨੇ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਇਕ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਸਾਨਾਂ ਨਾਲ ਸਹੂਲਤਾਂ ਦੇ ਰੂਪ ‘ਚ ਚਾਰ ਵਾਅਦੇ ਕੀਤੇ ਹਨ। ਇਨ੍ਹਾਂ ‘ਚ ਪਹਿਲਾ ਫ਼ਸਲ ਦੀ ਖ਼ਰੀਦ ਦੇ 24 ਘੰਟੇ ‘ਚ ਮਿਲੇਗੀ ਫ਼ਸਲ ਦੀ ਅਦਾਇਗੀ , ਦੂਜਾ, ਮੰਡੀਆਂ ਨੂੰ ਚੰਗੀ ਤਰ੍ਹਾਂ ਤਿਆਰ ਰੱਖਣ ਦੇ ਹੁਕਮ | ਤੀਜਾ, ਬੋਰੀਆਂ ਅਤੇ ਕੈਸ਼ ਕ੍ਰੈਡਿਟ ਲਿਮਿਟ ਦਾ ਬੰਦੋਬਸਤ ਪੂਰਾ ਅਤੇ ਚੌਥਾ, ਅਧਿਕਾਰੀਆਂ ਨੂੰ ਫ਼ਸਲ ਦੀ ਖ਼ਰੀਦ ‘ਤੇ ਨਜ਼ਰ ਰੱਖਣ ਦੇ ਹੁਕਮ। ਇਸਤੋਂ ਪਹਿਲਾਂ ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।