ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵਾਂ ਵਾਈਸ ਚਾਂਸਲਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਅਸੀਂ ਰਾਜਪਾਲ ਨੂੰ ਤਿੰਨ ਨਾਂ ਭੇਜਾਂਗੇ।
ਇਸਦੇ ਨਾਲ ਹੀ ਐੱਸ.ਵਾਈ.ਐੱਲ ਮੁੱਦੇ (SYL issue) ‘ਤੇ ਬੋਲਦਿਆਂ ਉਨ੍ਹਾਂ ਕਿਹਾ, ”ਪੰਜਾਬ ਦੀ ਤਰਫੋਂ ਅਸੀਂ ਆਪਣਾ ਪੱਖ ਪੇਸ਼ ਕਰਾਂਗੇ। ਅਸੀਂ ਹੋਮਵਰਕ ਕਰਨ ਜਾਵਾਂਗੇ। ਦੱਸ ਦੇਈਏ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ SYL ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਗੰਨੇ ਦਾ ਭਾਅ 360 ਰੁਪਏ ਤੋਂ ਵਧਾ ਕੇ 380 ਰੁਪਏ ਕੀਤਾ ਗਿਆ ਹੈ। ਗੰਨੇ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ ਅਤੇ ਇਸ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਵੀ ਮਾਹਿਰ ਬੁਲਾਏ ਗਏ ਹਨ।
ਅਧਿਆਪਕਾਂ ਦੇ ਮਾਮਲੇ ‘ਚ ਬੋਲਦਿਆਂ ਮੁਖ ਮੰਤਰੀ ਨੇ ਕਿਹਾ ਕਿ 1158 ਅਧਿਆਪਕਾਂ ਦੇ ਮਾਮਲੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਸਟੇਅ ਪਿਛਲੀ ਸਰਕਾਰ ਕਾਰਨ ਹੈ, ਇਸ ਨੂੰ ਹਟਾ ਕੇ ਕਾਲਜ ਵਿੱਚ ਅਧਿਆਪਕ ਨਿਯੁਕਤ ਕਰਾਂਗੇ। ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦਿੱਤੀ ਜਾਵੇਗੀ।