Site icon TheUnmute.com

ਸੁਖਬੀਰ ਸਿੰਘ ਬਾਦਲ ਵੱਲੋਂ ਕੌਮ ਤੋਂ ਮੁਆਫ਼ੀ ਮੰਗਣ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

Bhagwant Mann

ਚੰਡੀਗੜ੍ਹ, 14 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ‘ਚ ਅਚਨਚੇਤ ਦੌਰਾ ਕਰਨ ਪਹੁੰਚੇ | ਇਸ ਮੌਕੇ ਭਗਵੰਤ ਮਾਨ ਨੇ ਆਮ ਲੋਕਾਂ ਨੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸ ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਮੁਆਫ਼ੀ ਮੰਗਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਬਦੀ ਹਮਲਾ ਕੀਤਾ ਹੈ ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੁਖਬੀਰ ਵੱਲੋਂ ਮੁਆਫ਼ੀ ਮੰਗਣ ਨੂੰ ਲੈ ਕੇ ਕਿਹਾ ਕਿ ਗੁਨਾਹਾਂ ਦੀ ਕੋਈ ਮੁਆਫ਼ੀ ਨਹੀਂ ਹੁੰਦੀ ਮੁਆਫ਼ੀ ਸਿਰਫ਼ ਗਲਤੀਆਂ ਦੀ ਹੁੰਦੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਹਮੇਸ਼ਾ ਰੋਸ ਰਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਹ ਵੀ ਰੋਸ ਰਿਹਾ ਕਿ ਉਹ ਦੋਸ਼ੀਆਂ ਨੂੰ ਫੜ ਨਹੀਂ ਸਕੇ। ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀ. ਬੀ. ਆਈ. ਨੂੰ ਸੌਂਪਣ ਲਈ ਮਜਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਜ਼ਰੂਰ ਫੜਿਆ ਜਾਵੇਗਾ।

Exit mobile version