ਚੰਡੀਗੜ੍ਹ, 2 ਜਨਵਰੀ 2025: Farmers Protest Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਕਿਸਾਨਾਂ ਦੀ ਸਾਰੀਆਂ ਮੰਗਾਂ ਕੇਂਦਰ ਸਰਕਾਰ ਨੂੰ ਜੁੜੀਆਂ ਹਨ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਕਈਂ ਵਾਰ ਅਪੀਲ ਕੀਤੀ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰਨ | ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਨੂੰ 39ਵਾਂ ਦਿਨ ਹੋ ਗਿਆ | ਉਨ੍ਹਾਂ ਕਿਹਾ ਧਰਨੇ ਵਾਲੇ ਥਾਂ ਨੇੜੇ ਹਵੇਲੀ ਢਾਬੇ ਨੂੰ ਆਰਜੀ ਹਸਪਤਾਲ ‘ਚ ਤਬਦੀਲ ਕੀਤਾ ਹੋਇਆ ਹੈ | ਇਸਦੇ ਨਾਲ ਹੀ ਹਰ ਵਕਤ 50 ਡਾਕਟਰ ਤਾਇਨਾਤ ਰਹਿੰਦੇ ਹਨ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ‘ਚ ਮੰਡੀਕਰਨ ਦਾ ਸਿਸਟਮ ਬਹੁਤ ਵਧੀਆ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਾਨੂੰ ਵੀ ਚਿੱਠੀ ਆਈ ਪਈ ਹੈ, ਪਰ ਅਸੀਂ ਇਸ ਦੀ ਇਜਾਜ਼ਤ ਨਹੀਂ ਦੇਵਾਂਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਹੋਰ ਢੰਗ ਨਾਲ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਸੀਐੱਮ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਕਾਨੂੰਨ ਵਿਵਸਥਾ ਬਿਲਕੁਲ ਠੀਕ ਹੈ | ਉਨ੍ਹਾਂ ਕਿਹਾ ਮੈਂ ਹੈਰਾਨ ਹਾਂ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਤੋਂ ਕਿਉਂ ਘਬਰਾ ਰਹੀ ਹੈ | ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਵਰਗੀਆਂ ਕਾਲਾਂ ‘ਤੇ ਵਿਚਾਰ ਕਰਨ | ਉਨ੍ਹਾਂ ਕਿਹਾ ਪੰਜਾਬ ਬੰਦ ਨਾਲ ਆਮ ਜਨਤਾ ਨੂੰ ਮੁਸ਼ਕਿਲਾਂ ਆਉਂਦੀਆਂ ਹਨ ਅਤੇ ਸੂਬੇ ਨੂੰ ਵੀ 100 ਕਰੋੜ ਦਾ ਨੁਕਸਾਨ ਹੋਇਆ ਹੈ |
Read More: Punjab News: ਅਕਾਲੀ ਦਲ ਨੇ ਕਰਤਾ ਵੱਡਾ ਐਲਾਨ, ਇਸ ਦਿਨ ਹੋਵੇਗੀ ਵਿਸ਼ਾਲ ਅਕਾਲੀ ਕਾਨਫਰੰਸ