Site icon TheUnmute.com

ਬੱਚੇ ਨੂੰ ਅਗਵਾ ਕਰਨ ਵਾਲਿਆਂ ਦੇ ਪੁਲਿਸ ਐਨਕਾਊਂਟਰ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

Police encounter

ਲੁਧਿਆਣਾ, 14 ਮਾਰਚ 2025: ਲੁਧਿਆਣਾ ‘ਚ ਇੱਕ ਬੱਚੇ  ਭਵਕੀਰਤ ਸਿੰਘ ਨੂੰ ਅਗਵਾ ਕਰਨ ਵਾਲੇ ਅਪਰਾਧੀਆਂ ਦੇ ਮੁਕਾਬਲੇ (Police encounter) ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ। ਮੁੱਖ ਮੰਤਰੀ ਘਟਨਾ ਤੋਂ ਬਾਅਦ ਉਕਤ ਬੱਚੇ ਦੇ ਪਰਿਵਾਰ ਨਾਲ ਵੀ ਗੱਲ ਕੀਤੀ।

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਜਾਰੀ ਕਰਕੇ ਲਿਖਿਆ ਕਿ ਉਨ੍ਹਾਂ ਨੇ ਬੱਚੇ ਦੇ ਪਿਤਾ ਨਾਲ ਗੱਲ ਕੀਤੀ… ਪਰਿਵਾਰ ਹੁਣ ਰਾਹਤ ਮਹਿਸੂਸ ਕਰ ਰਿਹਾ ਹੈ। ਦੋਸ਼ੀਆਂ ਅਤੇ ਪਾਪੀਆਂ ਨੂੰ ਪੰਜਾਬ ਦੀ ਧਰਤੀ ‘ਤੇ ਢੁਕਵੀਂ ਸਜ਼ਾ ਦਿੱਤੀ ਜਾਵੇਗੀ | ਸੀਐੱਮ ਮਾਨ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਜਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਜ਼ਿਕਰਯੋਗ ਹੈ ਕਿ ਨਾਭਾ ਦੇ ਪਿੰਡ ਮਡੋਰ ‘ਚ ਇੱਕ ਵੱਡਾ ਮੁਕਾਬਲਾ (Police encounter) ਹੋਇਆ ਸੀ ਜਿਸ ਵਿੱਚ ਪੁਲਿਸ ਅਤੇ ਬੱਚੇ ਨੂੰ ਅਗਵਾ ਕਰਨ ਵਾਲੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਹੋਈ ਸੀ। ਇਸ ਦੌਰਾਨ ਇੱਕ ਮੁਲਜ਼ਮ ਮਾਰਿਆ ਗਿਆ। ਪੁਲਿਸ ਨੇ ਮੁਲਜ਼ਮਾਂ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਬੱਚੇ ਨੂੰ ਛੁਡਵਾ ਲਿਆ ਗਿਆ। ਬੱਚੇ ਦੇ ਅਗਵਾ ਹੋਣ ਤੋਂ ਬਾਅਦ, ਤਿੰਨ ਜ਼ਿਲ੍ਹਿਆਂ ਦੀ ਪੁਲਿਸ ਅਗਵਾਕਾਰ ਅਤੇ ਕੁਝ ਸੀਸੀਟੀਵੀ ਫੁਟੇਜ ਦੀ ਭਾਲ ਕਰ ਰਹੀ ਸੀ। ਪੁਲਿਸ ਨੇ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਲਈ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਤੱਕ ਪਹੁੰਚਣ ‘ਚ ਸਫਲ ਹੋ ਗਏ। ਇਆ ਪੁਲਿਸ ਮੁਕਾਬਲੇ ਦੌਰਾਨ ਕੁਝ ਪੁਲਿਸ ਵਾਲੇ ਵੀ ਜ਼ਖਮੀ ਹੋ ਗਏ।

Read More: ਟੈਲੀਪਰਫਾਰਮੈਂਸ ਗਰੁੱਪ ਦੇ CEO ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Exit mobile version