ਚੰਡੀਗੜ੍ਹ 18 ਮਈ 2022: ਪੰਜਾਬ ਸਰਕਾਰ ਵਲੋਂ ਸੂਬੇ ‘ਚ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਖ ਵੱਖ ਇਲਾਕਿਆਂ ਤੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਏ ਗਏ ਹਨ | ਇਸਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹਾ ਸੰਗਰੂਰ (Sangrur) ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 x 7 ਕਾਰਜਸ਼ੀਲ ਰਹਿਣ ਵਾਲਾ ਹੈਲਪਲਾਈਨ ਨੰਬਰ 96464-22212 ਜਾਰੀ ਕੀਤਾ ਹੈ | ਇਸ ਹੈਲਪਲਾਈਨ ਨੰਬਰ ‘ਤੇ ਕਾਲ, ਮੈਸੇਜ ਜਾਂ ਵਟਸਐਪ ਰਾਹੀਂ ਸੂਚਨਾ ਭੇਜੀ ਜਾ ਸਕੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਾਵਲ ਨੇ ਜਾਣਕਾਰੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।
ਨਵੰਬਰ 23, 2024 4:08 ਪੂਃ ਦੁਃ