ਚੰਡੀਗੜ੍ਹ, 28 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਭਗਵੰਤ ਮਾਨ ਨੇ ਬੇਅਦਬੀ (sacrilege) ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਕਰਦੇ ਦੋ ਬਿੱਲ ਪਾਸ ਕਰਵਾਉਣ ਲਈ ਰਾਸ਼ਟਰਪਤੀ ਤੋਂ ਮਦਦ ਮੰਗੀ ਹੈ। ਦੋ ਬਿੱਲ – ਆਈਪੀਸੀ ਅਤੇ ਸੀਆਰਪੀਸੀ ਵਿੱਚ ਸੋਧਾਂ – 2018 ਵਿੱਚ ਵਿਧਾਨ ਸਭਾ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ ਪ੍ਰਵਾਨਗੀ ਦੀ ਉਡੀਕ ਕਰ ਰਹੇ ਹਨ। ਬਿੱਲ ਵਿੱਚ ਨੁਕਸਾਨ ਪਹੁੰਚਾਉਣ ਜਾਂ ਬੇਅਦਬੀ ਕਰਨ ਲਈ ਉਮਰ ਕੈਦ ਵਰਗੀ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।