July 8, 2024 12:39 am
Election Results

BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮੁੱਦੇ ‘ਤੇ CM ਭਗਵੰਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ,14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐਮਬੀ (BBMB) ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ | ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ‘ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬੀਬੀਐਮਬੀ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ, ਬੀਬੀਐਮਬੀ ਸਿਰਫ਼ ਪ੍ਰਬੰਧਨ ਲਈ ਹੈ |

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਬੀਬੀਐਮਬੀ (BBMB) ਤੋਂ ਪਾਣੀ ਦੀ ਸਪਲਾਈ ਦਾ ਪੈਮਾਨਾ ਪਹਿਲਾਂ ਹੀ ਤੈਅ ਹੈ | ਕੇਂਦਰ ਸਰਕਾਰ ਨੇ 15 ਮਈ ਨੂੰ ਇੱਕ ਹੁਕਮ ਜਾਰੀ ਕਰਕੇ NOC ਦੀ ਸ਼ਰਤ ਹਟਾ ਦਿੱਤੀ ਸੀ।

ਪੜ੍ਹੋ ਪੂਰੀ ਚਿੱਠੀ…..