Site icon TheUnmute.com

CM ਭਗਵੰਤ ਮਾਨ ਦੀ ਪਰਾਲੀ ਦੇ ਪ੍ਰਬੰਧਨ ਸੰਬੰਧੀ ਬੈਠਕ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ

Stubble management

ਚੰਡੀਗੜ੍ਹ, 30 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ (Stubble management) ਬਾਰੇ ਜਾਗਰੂਕ ਕਰਨ ਲਈ ਇੱਕ ਸਥਾਈ ਮੁਹਿੰਮ ਚਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਮੁੱਖ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਤਿਆਰੀਆਂ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਚਾਰ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਾਂ ‘ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਪ੍ਰਬੰਧਨ ‘ਤੇ ਹੋਣ ਵਾਲੇ ਖਰਚੇ ਨੂੰ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ (Stubble management) ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਸਾੜਨ ਵਿਰੁੱਧ ਲੜਾਈ ਨੂੰ ਲੋਕ ਲਹਿਰ ‘ਚ ਬਦਲਣ ‘ਚ ਮੱਦਦ ਮਿਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ ਤੋਂ agrimachinerypb.com ਪੋਰਟਲ ਰਾਹੀਂ ਬਿਨੈ ਪੱਤਰ ਮੰਗੇ ਹਨ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 20 ਜੂਨ, 2024 ਤੱਕ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀ ਮੰਗ ’ਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ, 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ’ਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਿਆਂ ‘ਚ ਕਿਸਾਨਾਂ ਨੂੰ 14,000 ਮਸ਼ੀਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ 1,100 ਮਸ਼ੀਨਾਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਹੈ, ਜਿਸ ਦੀ ਮੱਦਦ ਨਾਲ ਕਿਸਾਨ ਝੋਨੇ ਦੀ ਕਟਾਈ ਸੀਜ਼ਨ-2024 ਤੋਂ ਪਹਿਲਾਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਇਹ ਮਸ਼ੀਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹੁੰਚ ਸਕਣਗੀਆਂ।

ਉਨ੍ਹਾਂ ਕਿਹਾ ਕਿ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਨੇੜੇ ਉਪਲਬੱਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨਾਂ ਬੁੱਕ ਕਰਵਾ ਸਕਦੇ ਹਨ। ਵਧੇਰੇ ਸਹੂਲਤ ਲਈ, ਪਿੰਡ ਪੱਧਰੀ ਨੋਡਲ ਅਫਸਰ/ਕਲੱਸਟਰ ਹੈੱਡ ਕਿਸਾਨਾਂ ਦੀ ਪਸੰਦੀਦਾ ਮਸ਼ੀਨ ਦਾ ਪਹਿਲਾਂ ਤੋਂ ਹੀ ਫੈਸਲਾ ਕਰੇਗਾ, ਤਾਂ ਜੋ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ ‘ਤੇ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਕਾਰਨ ਫਸਲਾਂ ਦੀ ਰਹਿੰਦ-ਖੂੰਹਦ (Stubble management) ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨਾਲ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ 2021-22 ‘ਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 76,929 ਘਟਨਾਵਾਂ ਦੇ ਮੁਕਾਬਲੇ 2022-23 ਇਨ੍ਹਾਂ ਘਟਨਾਵਾਂ (71,159) ਵਿੱਚ 30 ਫ਼ੀਸਦ ਦੀ ਕਮੀ ਆਈ ਹੈ ਅਤੇ 2022-23 ‘ਚ ਅੱਗ ਲਗਾਉਣ ਦੀਆਂ 71,159 ਘਟਨਾਵਾਂ ਦੇ ਮੁਕਾਬਲੇ 2023-24 ‘ਚ 26 ਫ਼ੀਸਦ ਕਮੀ ਨਾਲ ਇਹ ਘਟਨਾਵਾਂ 49,922 ਰਹਿ ਗਈਆਂ ਸਨ। ਜਦਕਿ 2020-21 ਦੇ ਮੁਕਾਬਲੇ 2023-24 ‘ਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਕੁੱਲ 52 ਫ਼ੀਸਦੀ ਕਮੀ ਆਈ ਹੈ।

Exit mobile version