31 ਕਿਸਾਨ ਜਥੇਬੰਦੀਆਂ

CM ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮਾਪਤ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆ

ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਸਮਾਪਤ ਹੋ ਚੁੱਕੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਫ਼ਸਲ ਦੀ ਖਰੀਦ, ਲੰਪੀ ਸਕਿੱਨ ਬਿਮਾਰੀ ਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਹੋਈ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅਹਿਮ ਮੁੱਦਿਆਂ ਨੂੰ ਮੁੱਖ ਮੰਤਰੀ ਅੱਗੇ ਰੱਖਿਆ ਗਿਆ | ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਦਾਣੇ ਦਾਣੇ ਦੀ ਖਰੀਦ ਕੀਤੀ ਜਾਵੇਗੀ, ਉਹ ਭਾਵੇਂ ਉਹ ਕਿਸੇ ਵੀ ਕਿਸਮ ਦੀ ਹੋਵੇ | ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਜਿਆਦਾਤਰ ਮੰਗਾਂ ਮੰਨ ਲਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਹਰ ਦੇ ਸੂਬਿਆਂ ਦੇ ਨੌਜਵਾਨਾ ਨੂੰ ਪੰਜਾਬ ਵਿਚ ਨੌਕਰੀ ਦਿੱਤੀ ਜਾ ਰਹੀ ਹੈ, ਉਨ੍ਹਾਂ ਕਿਹਾ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਸਰਕਾਰ 80 ਫ਼ੀਸਦੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਹੀ ਦਿੱਤੀਆਂ ਜਾਣ |

Scroll to Top