Site icon TheUnmute.com

CM ਭਗਵੰਤ ਮਾਨ ਦੀ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ

Punjab Police

ਚੰਡੀਗੜ੍ਹ, 13 ਮਾਰਚ 2024: ਅਗਾਮੀ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕਿਵੇਂ ਵੇਲੇ ਵੀ ਹੋ ਸਕਦਾ ਹੈ | ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ (Punjab Police) ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਲੁਧਿਆਣਾ ਵਿਖੇ ਬੈਠਕ ਕਰਨ ਜਾ ਰਹੇ ਹਨ। ਬੈਠਕ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ। ਇਹ ਬੈਠਕ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਹੋਣ ਜਾ ਰਹੀ ਹੈ।

ਚੋਣ ਕਮਿਸ਼ਨ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਵੀ ਗੰਭੀਰ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਸੂਬੇ ਵਿੱਚ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।

Exit mobile version