Satoj

CM ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ‘ਚ ਸਰਬਸੰਮਤੀ ਨਾਲ ਚੁਣਿਆ ਸਰਪੰਚ

ਚੰਡੀਗੜ੍ਹ, 07 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ (Satoj) ਦਾ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਜਾ ਕੇ ਸਰਬਸੰਮਤੀ ਨਾਲ ਸਰਪੰਚ ਚੁਣਨ ਦੀ ਅਪੀਲ ਕੀਤੀ ਸੀ।

ਸਰਪੰਚ ਲਈ ਤਿੰਨ ਵਿਅਕਤੀਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਦਕਿ ਸਰਪੰਚ ਦੇ ਦੋ ਉਮੀਦਵਾਰਾਂ ਨੇ ਹਰਬੰਸ ਸਿੰਘ ਹੈਪੀ ਦੇ ਹੱਕ ‘ਚ ਸਰਬਸੰਮਤੀ ਨਾਲ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਨੇ ਦੱਸਿਆ ਕਿ ਅੱਜ ਸਾਡੇ ਪਿੰਡ ‘ਚ ਹਰਬੰਸ ਸਿੰਘ ਹੈਪੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪਿਡਂ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਪਿੰਡ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ ਤਾਂ ਜੋ ਆਪਸੀ ਭਾਈਚਾਰਕ ਸਾਂਝ ਬਣੀ ਰਹੇ ਅਤੇ ਪਿੰਡਾਂ ਦਾ ਵਿਕਾਸ ਹੋ ਸਕੇ | ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨਾਲ ਪੰਜਾਬ ਹੋਰ ਵੀ ਖ਼ੁਸ਼ਹਾਲੀ ਵੱਲ ਵਧੇਗਾ।

Scroll to Top